ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜਕੇ ਮੁਜ਼ਾਹਰਾ ਕੀਤਾ

ਅੱਜ ਮੰਡਲ ਕਾਦੀਆਂ ਦੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵੱਲੋਂ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ ਮੰਡਲ ਦਫ਼ਤਰ ਕਾਦੀਆਂ ਅੱਗੇ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਅਤੇ ਪੈਨਸ਼ਨਰ ਵਿਰੋਧੀ ਨੀਤਿਆਂ ਖ਼ਿਲਾਫ਼ ਰੋਸ ਧਰਨਾ ਅਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਜਿਸਦੀ ਪ੍ਰਧਾਨਗੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਾਦੀਆਂ ਦੇ ਪ੍ਰਧਾਨ ਰਤਨ ਸਿੰਘ ਨੇ ਕੀਤੀ। ਇੱਸ ਮੋਕੇ ਤੇ ਸੰਬੋਧਣ ਕਰਦੀਆਂ ਆਗੂਆਂ ਨੇ ਕਿਹਾ ਹੈ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ 13 ਸੂਤਰੀ ਮੰਗਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਹੈ। ਇਨ੍ਹਾਂ ਆਗੂਆਂ ਨੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਵੀ ਸਮਰਥਨ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਇੱਸ ਮੋਕੇ ਤੇ ਜਗਤਾਰ ਸਿੰਘ ਖੁੰਡਾ, ਬਾਵਾ ਸਿੰਘ ਠੀਕਰੀਵਾਲ,ਪਿਆਰਾ ਸਿੰਘ, ਸੰਤੋਖ ਸਿੰਘ,ਪਰਮਜੀਤ ਸਿੰਘ, ਰਣਜੀਤ ਸਿੰਘ,ਕਸ਼ਮੀਰ ਸਿੰਘ, ਸੁਰਜੀਤ ਸਿੰਘ ਗੁਰਾਇਆ, ਜਗਦੀਸ਼ ਸਿੰਘ, ਪ੍ਰੇਮ ਸਿੰਘ, ਸਤਪਾਲ ਸਿੰਘ, ਕੁਨੰਣ ਸਿੰਘ ਸਮੇਤ ਅਨੇਕ ਆਗੂ ਮੋਜੂਦ ਸਨ।

Zeen is a next generation WordPress theme. It’s powerful, beautifully designed and comes with everything you need to engage your visitors and increase conversions.