ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵੱਲੋਂ ਐਡਵੋਕੇਟ ਸੰਧੂ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਵਾ

ਸਿੱਖ ਐਜੁਕੇਸ਼ਨਲ ਸੁਸਾਇਟੀ ਚੰਡੀਗੜ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਸਥਾਨਕ ਪ੍ਰਬੰਧਕ ਕਮੇਟੀ ਮੈਂਬਰ ਐਡਵੋਕੇਟ ਅਰਦਮਨਜੀਤ ਸਿੰਘ ਸੰਧੂ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਹਨ, ਉਨ੍ਹਾਂ ਦੇ ਅਕਾਲ ਚਲਾਣੇ ਤੇ ਸਿੱਖ ਐਜੁਕੇਸ਼ਨਲ ਸੁਸਾਇਟੀ ਚੰਡੀਗੜ, ਸਥਾਨਕ ਪ੍ਰਬੰਧਕ ਕਮੇਟੀ ਕਾਲਜ ਦੇ ਸਮੂਹ ਟੀਚਿੰਗ ਤੇ ਨਾਨ-ਸਟਾਫ਼ ਸਮੇਤ ਵਿਦਿਆਰਥੀਆਂ ਵੱਲੋਂ ਡੂੰਘੇ ਦੁਖ ਦਾ ਪ੍ਰਗਟਾਵਾ ਕਰਦੀਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾਕਟਰ ਬਲਚਰਨ ਸਿੰਘ ਭਾਟੀਆ, ਪਿੰ੍ਰਸੀਪਲ ਕਾਲਜ ਕੁਲਵਿੰਦਰ ਸਿੰਘ, ਸਕੂਲ ਇੰਚਾਰਜ ਡਾਕਟਰ ਹਰਪ੍ਰੀਤ ਸਿੰਘ ਹੁੰਦਲ, ਡਾਕਟਰ ਸੰਦੀਪ ਕੌਰ, ਪ੍ਰੋਫ਼ੈਸਰ ਸੁਖਪਾਲ ਕੌਰ, ਪ੍ਰੋਫ਼ੈਸਰ ਗੁਰਦਿੰਰ ਸਿੰਘ, ਪ੍ਰੋਫ਼ੈਸਰ ਹਰਕੰਵਲ ਸਿੰਘ ਬੱਲ, ਪ੍ਰੋਫ਼ੈਸਰ ਸਤਵਿੰਦਰ ਸਿੰਘ, ਪ੍ਰੋਫ਼ੈਸਰ ਕੋਸ਼ਲ ਕੁਮਾਰ, ਪ੍ਰੋਫ਼ੈਸਰ ਰਾਕੇਸ਼ ਕੁਮਾਰ, ਸੁਪਰੀਡੈਂਟ ਕਮਲਜੀਤ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਸਥਾਨਕ ਕਮੇਟੀ ਮੈਂਬਰ ਐਡਵੋਕੇਟ ਸੰਧੂ ਦੇ ਅਕਾਲ ਚਲਾਣੇ ਤੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਕਾਲਜ ਦੇ ਵਿਕਾਸ ਤੇ ਲੋੜਵੰਦ ਵਿਦਿਆਰਥੀਆਂ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: