ਐਸੋਸੀਏਟ ਪ੍ਰੋਫ਼ੈਸਰ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਗੁਰੁ ਨਾਨਕ ਦੇਵ ਯੁਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ

ਪੰਜਾਬ ਸਰਕਾਰ ਵੱਲੋਂ ਗੁਰੁ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਦੇ ਸੈਨੇਟ ਮੈਂਬਰ ਵੱਜੋਂ ਨਾਮਜ਼ਦ ਕੀਤੇ ਗਏ ਐਸੋਸੀਏਟ ਪ੍ਰੋਫ਼ੈਸਰ ਡਾਕਟਰ ਹਰਪ੍ਰੀਤ ਸਿੰਘ ਦੀ ਨਿਯੁਕਤੀ ਤੇ ਸਾਹਿਤਕ ਤੇ ਅਕਾਦਮਿਕ ਹਲਕਿਆਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀਹੈ। ਐਸੋਸੀਏਟ ਪ੍ਰੋਫ਼ੈਸਰ ਤੇ ਮੁੱਖੀ ਪੰਜਾਬੀ ਵਿਭਾਗ ਸਿੱਖ ਨੈਸ਼ਨਲ ਕਾਲਜ ਕਾਦੀਆਂ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਪਿਛਲੇ 27 ਸਾਲ ਤੋਂ ਪੰਜਾਬੀ ਭਾਸ਼ਾ ਤੇ ਸਾਹਿਤ ਦਾ ਅਧਿਐਨ ਤੇ ਅਧਿਆਪਨ ਦਾ ਲੰਮਾ ਤਜਰਬਾ ਰੱਖਦੇ ਹਨ। ਇੱਸ ਤੋਂ ਇਲਾਵਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜੀਵਨ ਮੈਂਬਰ ਅਤੇ ਸਭਾ ਦੀ ਕਾਰਜਕਾਰਨੀ ਦੇ ਸਾਬਕਾ ਮੈਂਬਰ ਵੀ ਹਨ। ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਵੀ ਰਹਿ ਚੁੱਕੇ ਹਨ। ਸਾਹਿਤ ਖੇਤਰ ਚ ਡੂੰਘੀ ਸੂਝ ਰੱਖਦਿਆਂ ਆਪ ਦੀਆਂ ਛੇ ਮੌਲਿਕ ਪੁਸਤਕਾਂ ਤੇ ਅੱਠ ਸੰਪਾਦਿਤ ਪੁਸਤਕਾਂ ਪ੍ਰਕਾਸ਼ਿਤ ਹੋ ਚੁਕੀਆਂ ਹਨ। ਪੰਜਾਬ ਸੰਕਟ ਤੇ ਪੰਜਾਬੀ ਕਵਿਤਾ ਵਿਸ਼ੇ ਉਪਰ ਸਾਲ 1997 ਵਿੱਚ ਗੁਰੁ ਨਾਨਕ ਦੇਵ ਯੁਨੀਵਰਸਿਟੀ ਤੋਂ ਪੀ ਐਚ ਡੀ ਦੀ ਉਪਾਧੀ ਹਾਸਿਲ ਕੀਤੀ ਹੈ। ਪੰਜਾਬੀ ਸਾਹਿਤ ਨਾਲ ਜੁੜੇ ਵੱਖ ਵੱਖ ਵਿਸ਼ਿਆਂ ਤੇ ਪੰਜਾਬ ਦੇ ਚਲੰਤ ਮਸਲਿਆਂ ਬਾਰੇ ਵੱਖ ਵੱਖ ਕਾਲਜਾਂ, ਯੁਨੀਵਰਸਿਟੀਆਂ ਅਤੇ ਸਾਹਿਤਕ ਸਭਾਂਵਾ ਵੱਲੋਂ ਕਰਵਾਏ ਗਏ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਸੈਮੀਨਾਰਾਂ ਤੇ ਕਾਨਫ਼ਰੰਸਾਂ ਚ ਖੋਜ ਪੱਤਰ ਪੜ ਚੁਕੇ ਹਨ। ਕਾਦੀਆਂ ਚ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ ਵੱਜੋਂ ਪਿਛਲੇ ਪੰਜ ਸਾਲਾਂ ਤੋਂ ਸੇਵਾਂਵਾ ਨਿਭਾ ਰਹੇ ਹਨ। ਡਾਕਟਰ ਹਰਪ੍ਰੀਤ ਸਿੰਘ ਹੁੰਦਲ ਨੇ ਇੱਸ ਨਿਯੁਕਤੀ ਤੇ ਪੰਜਾਬ ਦੇ ਰਾਜਪਾਲ ਅਤੇ ਚਾਂਸਲਰ ਵੀ ਪੀ ਸਿੰਘ ਭਦਨੌਰ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਹੈ। ਇੱਸ ਨਿਯੁਕਤੀ ਦਾ ਸਵਾਗਤ ਕਰਦਿਆਂ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ, ਸਕੱਤਰ ਕਰਨਲ ਜਸਮੇਰ ਸਿੰਘ ਬਾਲਾ, ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾਕਟਰ ਬਲਚਰਨਜੀਤ ਸਿੰਘ ਭਾਟੀਆ, ਕਾਲਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਸਮੇਤ ਸਮੂਹ ਸਟਾਫ਼, ਨਾਨ-ਟੀਚਿੰਗ ਸਟਾਫ਼ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: