ਘੱਟ ਗਿਣਤੀ ਕਮਿਸ਼ਨ ਜ਼ਮੀਨਾਂ ਦੇ ਨਾਜਾਇਜ਼ ਕਬਜ਼ਿਆਂ ਨੂੰ ਲੈਕੇ ਹੋਇਆ ਗੰਭੀਰ, ਸਖ਼ਤ ਕਾਰਵਾਈ ਕੀਤੇ ਜਾਣ ਦੇ ਦਿੱਤੇ ਸੰਕੇਤ

ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਪ੍ਰੋਫ਼ੈਸਰ ਸੈਮੁਅਲ ਨਾਹਰ ਨੇ ਅੱਜ ਜਾਰੀ ਪ੍ਰੈਸ ਬਿਆਨ ਚ ਕਿਹਾ ਹੈ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਸੀਨਿਅਰ ਵਾਈਸ ਚੇਅਰਮੈਨ, ਵਾਅਸ ਚੇਅਰਮੈਨ ਅਤੇ ਸਮੂਹ ਮੈਂਬਰਾਂ ਨਾਲ ਇੱਕ ਮਹਤਵਪੂਰਨ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਘੱਟ ਗਿਣਤੀ ਮੁਸਲਿਮ, ਈਸਾਈ ਅਤੇ ਜੈਨ ਭਾਈਚਾਰੇ ਨਾਲ ਸੰਬੰਧਿਤ ਬਹੁੱਤ ਸਾਰੇ ਗੰਭੀਰ ਮਾਮਲਿਆਂ ਚ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਮੀਸ਼ਨ ਨੂੰ ਬਹੁੱਤ ਸਾਰੀਆਂ ਸ਼ਿਕਾਇਤਾਂ ਮਿਲਿਆਂ ਹਨ ਜਿਸ ਵਿੱਚ ਕਿਹਾ ਗਿਆ ਹੈ ਕਿ ਜ਼ਮੀਨ ਮਾਫ਼ਿਆ ਘੱਟ ਗਿਣਤੀ ਦੇ ਕਬਰਿਸਤਾਨਾਂ ਦੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਕਰ ਰਹੇ ਹਨ। ਅਤੇ ਕਬਰਿਸਤਾਨਾਂ ਦੇ ਨਾਲ ਲਗਦੀਆਂ ਜ਼ਮੀਨਾਂ ਦੇ ਮਾਲਿਕ ਨਾਜਾਇਜ਼ ਕਬਜ਼ੇ ਕਰ ਰਹੇ ਹਨ। ਇਸੇ ਤਰ੍ਹਾਂ ਵਕਫ਼ ਬੋਰਡ ਵੱਲੋਂ ਕਬਰਿਸਤਾਨਾਂ ਨੂੰ ਅਲਾਟ ਕੀਤੀਆਂ ਜ਼ਮੀਨਾਂ ਨੂੰ ਲੀਜ਼ ਤੇ ਲੈਣ ਤੋਂ ਬਾਅਦ ਗ਼ਲਤ ਤਰੀਕੇ ਨਾਲ ਵੇਚਿਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਕਮਿਸ਼ਨ ਨੇ ਗੰਭੀਰ ਨੋਟਿਸ ਲੈਂਦੀਆਂ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਗ੍ਰਹਿ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸਮੇਤ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਲਿਖਿਆ ਹੈ ਕਿ ਕਬਰਿਸਤਾਨਾਂ ਵਿੱਚ ਨਾਜਾਇਜ਼ ਕਬਜ਼ੇ ਰੋਕਣ ਲਈ ਹਰ ਸੰਭਵ ਕਾਰਵਾਈ ਕੀਤੀ ਜਾਵੇ। ਕਮੀਸ਼ਨ ਨੇ ਈਸਾਈ ਅਤੇ ਮੁਸਲਿਮ ਭਾਈਚਾਰੇ ਦੇ ਗ਼ਰੀਬ ਲੋਕਾਂ ਅਤੇ ਉਨ੍ਹਾ ਦੇ ਧਾਰਮਿਕ ਸੱਥਲਾਂ ਤੇ ਰੋਜ਼ਾਨਾ ਹੋ ਰਹੇ ਹਮਲਿਆਂ ਅਤੇ ਅਮੀਰ ਘਰਾਣਿਆਂ ਵੱਲੋਂ ਕੀਤੀ ਜਾ ਰਹੀ ਮਾਰਕੁੱਟ ਦਾ ਵੀ ਸਖ਼ਤ ਨੋਟਿਸ ਲਿਆ ਹੈ। ਕਮੀਸ਼ਨ ਨੇ ਪੁਲੀਸ ਵੱਲੋਂ ਕਾਰਵਾਈ ਵਿੱਚ ਹੱਦੋਂ ਵੱਧ ਦੇਰੀ ਕੀਤੇ ਜਾਣ ਦਾ ਵੀ ਨੋਟਿਸ ਲਿਆ ਹੈ ਅਤੇ ਕਿਹਾ ਹੈ ਕਿ ਕਈ ਵਾਰੀ ਦੋਸ਼ਿਆਂ ਦੇ ਵਿਰੁੱਧ ਸਮੇਂ ਸਿਰ ਕਾਰਵਾਈ ਨਾ ਕੀਤੇ ਜਾਣ ਕਾਰਨ ਦੋਸ਼ਿਆਂ ਦੇ ਹੋਸਲੇ ਬੁਲੰਦ ਹੋ ਜਾਂਦੇ ਹਨ। ਕਮਿਸ਼ਨ ਨੇ ਇੱਕ ਮਤੇ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,ਵਧੀਕ ਸਕੱਤਰ ਗ੍ਰਹਿ ਵਿਭਾਗ ਅਤੇ ਡੀ ਜੇ ਪੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਸੰਬੰਧਿਤ ਪੁਲੀਸ ਅਧਿਕਾਰੀਆਂ ਨੂੰ ਇੱਸ ਸਬੰਧ ਚ ਤੁਰੰਤ ਕਾਰਵਾਈ ਕੀਤੇ ਜਾਣ ਲਈ ਹਿਦਾਇਤਾਂ ਜਾਰੀ ਕੀਤੀਆਂ ਜਾਣ। ਤਾਕਿ ਘੱਟ ਗਿਣਤੀ ਦੇ ਲੋਕ ਆਪਣੇ ਆਪਨੂੰ ਸੁਰਖਿਅਤ ਮਹਿਸੂਸ ਕਰ ਸਕਣ ਅਤੇ ਸ਼ਾਂਤਿ ਨਾਲ ਜੀਵਨ ਗੁਜ਼ਾਰ ਸਕਣ। ਕਮਿਸ਼ਨ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਮਹਿਲਾਂਵਾ ਨੂੰ 33 ਫ਼ੀਸਦੀ ਰਾਖਵਾਂ ਦਿੱਤੇ ਜਾਣ ਦੀ ਤਾਰੀਫ਼ ਵੀ ਕੀਤੀ ਹੈ। ਉਨ੍ਹਾਂ ਮੁਸਲਮਾਨਾਂ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਨੋਕਰੀਆਂ ਚ ਸਿਧੀ ਭਰਤੀ ਲਈ 5 ਫ਼ੀਸਦੀ ਰਾਖਵਾਂਕਰਨ ਦੀ ਮੰਗ ਕੀਤੀ ਹੈ। ਇੱਹ ਗੱਲ ਵਰਨਣਯੋਗ ਹੈ ਕਿ ਕਰਨਾਟਕਾ, ਆਂਧਰਾ, ਤਮਿਲਨਾਡੂ ਅਤੇ ਕੇਰਲਾ ਚ 5 ਫ਼ੀਸਦੀ ਆਸਾਮੀਆਂ ਲਈ ਘੱਟ ਗਿਣਤੀ ਦੇ  ਲੋਕਾਂ ਲਈ ਰਾਂਖਵਾਕਰਨ ਕੀਤਾ ਗਿਆ ਹੈ। ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਈਸਾਈ ਅਤੇ ਮੁਸਲਿਮ ਭਾਈਚਾਰੇ ਨਾਲ ਸੰਬੰਧਿਤ 100 ਸਾਲ ਪੁਰਾਣੇ ਏਤਿਹਾਸਿਕ ਅਤੇ ਧਾਰਮਿਕ ਇਮਾਰਤਾਂ ਨੂੰ ਹੈਰੀਟੇਜ ਕਰਾਰ ਦੇਣ ਅਤੇ ਉਨ੍ਹਾਂ ਦੇ ਰੱਖ ਰਖਾਅ ਲਈ ਮੰਗ ਕੀਤੀ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: