ਦਿੱਲੀ ਜਾ ਰਹੇ ਕਿਸਾਨਾਂ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਤਸ਼ੱਦਦ ਮੰਦਭਾਗਾ: ਗਗਨਦੀਪ ਸਿੰਘ ਭਾਟੀਆ

ਉਘੇ ਸਮਾਜਸੇਵਕ ਅਤੇ ਨਗਰ ਕੌਂਸਲਰ ਗਗਨਦੀਪ ਸਿੰਘ ਗਿੰਨੀ ਭਾਟੀਆ ਨੇ ਦਿੱਲੀ ਜਾ ਰਹੇ ਕਿਸਾਨਾਂ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਤਸੱæਦਦ ਦੀ ਨਿੰਦਾ ਕਰਦੇ ਹੋਏ ਇੱਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਚ ਭਾਜਪਾ ਸਰਕਾਰ ਨੇ ਕਿਸਾਨਾਂ  ਤਸੱæਦਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ  ਪਹਿਲਾਂ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅੰਗਰੇਜ਼ ਸਰਕਾਰ ਨੇ ਲੋਕ ਰੋਹ ਨੂੰ ਦਬਾਉਣ ਲਈ ਲੋਕਾਂ ਤੇ ਤਸ਼ੱਦਦ ਕੀਤਾ ਸੀ। ਹੁਣ ਆਜ਼ਾਦ ਭਾਰਤ ਚ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਠੰਡ ਦੇ ਮੌਸਮ ਵਿੱਚ ਠਮਡੇ ਪਾਣੀ ਦੀਆਂ ਬੌਛਾੜਾਂ ਕਿਸਾਨਾਂ ਤੇ ਮਾਰੀਆਂ ਗਈਆਂ ਹਨ। ਬੈਰੀਕੇਡ ਲਾਕੇ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੂੰ ਵੀ ਆਪਣੀ ਆਵਾਜ਼ ਸੰਸਦ ਤੱਕ ਪਹੁੰਚਾਉਣ ਦਾ ਅਧਿਕਾਰ ਹੈ। ਪਰ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਆਪਣੀ ਜ਼ਿਦ ਛੱਡਦੇ ਹੋਏ ਖੇਤੀ ਬਿੱਲ ਵਾਪਸ ਲੈਣ ਦਾ ਐਲਾਨ ਕਰੇ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: