ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਟੀ ਨੇੜੇ ਠੇਕਾ ਮੁਲਾਜ਼ਮਾਂ ਕੀਤਾ ਰੋਸ਼ ਪ੍ਰਦਰਸ਼ਨ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਜ਼ਿਲਾ ਗੁਰਦਾਸਪੁਰ ਨਾਲ ਸਬੰਧਤ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਅਨਾਜ ਮੰਡੀ ਕਾਦੀਆਂ ਵਿੱਚ ਇੱਕਠੇ ਹੋਣ ਤੋਂ ਬਾਅਦ ਸ਼ਹਿਰ ਵਿੱਚ ਝੰਡਾ ਮਾਰਚ ਕੀਤਾ। ਇੱਸ ਤੋਂ ਇਹ ਸਮੂਹ ਮੁਲਾਜ਼ਮ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਨੂੰ ਰਵਾਨਾ ਹੋਏ। ਪੁਲੀਸ ਦੇ ਸੁਰਖਿਆ ਪ੍ਰਬੰਧਾਂ ਦੇ ਚਲਦੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਦੀ ਕੋਠੀ ਦੇ ਨੇੜੇ ਰੋਸ਼ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ਤੇ ਮੋਜੂਦ ਕਾਦੀਆਂ ਦੇ ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਨੂੰ ਇਨ੍ਹਾਂ ਪ੍ਰਦਰਸ਼ਨਕਾਰਿਆਂ ਨੇ ਮੰਗ ਪੱਤਰ ਸੋਂਪਿਆ। ਮੋਰਚੇ ਦੇ ਜ਼ਿਲਾ ਪ੍ਰਧਾਨ ਮਨਦੀਪ ਸਿੰਘ, ਜਨਰਲ ਸਕੱਤਰ ਹਰਦੀਪ ਸਿੰਘ, ਜਗਤਾਰ ਸਿੰਘ ਖੁੰਡਾ, ਟੀ ਐਸ ਯੂ ਨੇ ਬੋਲਦੀਆਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਇੱਕ ਲੱਖ ਨਵੀਆਂ ਨੋਕਰੀਆਂ ਦੇਣ ਦੀਆਂ ਗੱਲਾਂ ਕਰ ਰਹੀ ਹੈ ਤਾਂ ਦੂਜੇ ਪਾਸੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਸਨ 2015-2020 ਤੋਂ ਠੇਕਾ ਪ੍ਰਣਾਲੀ ਅਧੀਨ ਲਗਾਤਾਰ ਕੰਮ ਕਰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਹੀ ਨਹੀਂ ਕੀਤਾ ਜਾ ਰਿਹਾ ਹੈ। ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਤਹਿਤ ਸਮੂਹ ਵਿਭਾਗਾਂ ਵਿੱਚੋਂ ਆਸਾਮੀਆਂ ਦਾ ਵੱਡੀ ਪੱਧਰ ਤੇ ਖ਼ਾਤਮਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਘਰ ਘਰ ਨੋਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਪਰ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਚਾਰ ਸਾਲਾਂ ਦੇ ਕਾਰਜਕਾਲ ਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਹੈ। ਬਲਕਿ ਸਮੂਹ ਅਦਾਰਿਆਂ ਵਿੱਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਟੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਜਿਹੜੇ ਮੁਲਾਜ਼ਮਾਂ ਦੀ ਛਾਟੀ ਕੀਤੀ ਗਈ ਹੈ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ। ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ। ਅਤੇ ਆਹਲੁਵਾਲੀਆ ਕਮੇਟੀ ਭੰਗ ਕੀਤੀ ਜਾਵੇ। ਇੱਸ ਮੋਕੇ ਤੇ ਬ੍ਰਾਂਚ ਪ੍ਰਧਾਨ ਅਜਮੇਰ ਸਿੰਘ ਭੰਗੂ, ਸਤਨਾਮ ਸਿੰਘ ਵੈਰੋਨੰਗਲ, ਪ੍ਰੈਸ ਸਕੱਤਰ ਜਗਤਾਰ ਸਿੰਘ ਸੰਧੂ, ਬਲਵੰਤ ਸਿੰਘ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਟੈਕਨੀਕਲ ਸਰਵਿਸ ਯੁਨੀਅਨ ਦੇ ਸੁਰਜੀਤ ਸਿੰਘ ਗੁਰਾਇਆ, ਕਸ਼ਮੀਰ ਸਿੰਘ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: