ਕਾਦੀਆਂ ਚ ਹਲਕਾ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਅੱਜ ਹਲਕਾ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਕਣਕ ਦੀ ਸਰਕਾਰੀ ਖ਼ਰੀਦ ਸਥਾਨਕ ਦਾਣਾ ਮੰਡੀ ਚ ਸ਼ੁਰੂ ਕਰਵਾਈ। ਉਨ੍ਹਾਂ ਦਾਣਾ ਮੰਡੀ ਪਹੁੰਚਕੇ ਦਾਣਾ ਮੰਡੀ ਦੇ ਅਧਿਕਾਰੀਆਂ, ਆੜਤੀਆਂ ਦੇ ਨਾਲ ਮੀਟਿੰਗ ਕੀਤੀ। ਇੱਸ ਤੋਂ ਬਾਅਦ ਉਨ੍ਹਾਂ ਖ਼ਰੀਦ ਪ੍ਰਬੰਧਾ ਜਾਇਜ਼ਾ ਲਿਆ।

ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਚ ਕਿਸਾਨਾਂ ਦੀ ਫ਼ਸਲਾਂ ਦੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ। ਅਤੇ ਪੂਰੇ ਪੰਜਾਬ ਦੇ ਵਿਧਾਇਕਾਂ ਦੀ ਆਪਣੇ ਆਪਣੇ ਹਲਕਿਆਂ ਚ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਰੂਪ ਚ ਚਲਾਉਣ ਦੀ ਦੇਖ ਰੇਖ ਕੀਤੇ ਜਾਣ ਦੀ ਡਿਉਟੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਜੇ ਕਿਸੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਕਿਸਾਨ ਸਿੱਧੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਕਣਕ ਖ਼ਰੀਦਣ ਦਾ ਪਹਿਲਾਂ ਦਿੰਨ ਹੈ। ਪੰਜਾਬ ਸਰਕਾਰ ਨੇ ਕਣਕ ਦਾ ਸਮਰਥਨ ਮੁੱਲ 1975 ਰੁਪਏ ਰਖਿਆ ਹੈ। ਉਨ੍ਹਾਂ ਕਿਸਾਨਾਂ ਨੂੰ ਮੁਢੱਲੀ ਸਹੂਲਤਾਂ ਯਕੀਨੀ ਬਣਾਏ ਜਾਣ ਦਾ ਨਿਰਦੇਸ਼ ਦਿੱਤਾ ਹੈ। ਦੂਜੇ ਪਾਸੇ ਕੋਰੋਨਾ ਮਹਾਮਾਰੀ ਨੂੰ ਮੱਦੇਨਜ਼ਰ ਰਖਦੇ ਹੋਏ ਸ਼ੋਸ਼ਲ ਡਿਸਟੈਂਸਿੰਗ, ਮਾਸਕ ਅਤੇ ਸੈਨੇਟਾਈਜ਼ਰ ਸਬੰਧੀ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਹਨ। ਇੱਸ ਮੋਕੇ ਤੇ ਨਰਿੰਦਰ ਭਾਟੀਆ, ਮਨਮੋਹਨ ਸਿੰਘ ਉਬਰਾਏ ਅਤੇ ਰਾਜੂ ਮਾਲਿਆ ਮੋਜੂਦ ਸਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: