ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਨੇ ਕੋਵਿਡ ਡਿਉਟੀਆਂ ਤੋਂ ਚੱਲ ਰਹੇ ਬਾਈਕਾਟ ਨੂੰ ਵਾਪਸ ਲਿਆ

ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਵੱਲੋਂ ਕੋਵਿਡ ਡਿਉਟੀਆਂ ਤੋਂ ਚੱਲ ਰਹੇ ਬਾਈਕਾਟ ਨੂੰ ਵਾਪਸ ਲੈ ਲਿਆ ਹੈ ਅਤੇ ਵਾਪਸ ਆਪਣੀ ਡਿਉਟੀਆਂ ਤੇ ਚਲੇ ਗਏ ਹਨ। ਇੱਸ ਸਬੰਧ ਚ ਜਾਣਕਾਰੀ ਦਿੰਦੇ ਹੋਏ ਰੂਰਲ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਸੂਬਾਈ ਜਨਰਲ ਸੱਕਤਰ ਗੁਰਜੀਤ ਸਿੰਘ ਭਿੰਡਰ ਅਤੇ ਮੈਂਬਰਾਂ ਨੇ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਅਧੀਨ ਠੇਕੇ ਦੇ ਅਧੀਨ ਕੰਮ ਕਰ ਰਹੇ ਰੂਰਲ ਹੈਲਥ ਫਾਰਮਾਸਿਸਟ ਵੱਲੋਂ ਆਪਣੀ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ 20 ਅਪਰੈਲ ਤੋਂ ਕੋਵਿਡ ਡਿਉਟੀਆਂ ਦਾ ਬਾਈਕਾਟ ਚਲ ਰਿਹਾ ਸੀ। ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਹੰਨੂ ਤਿਵਾੜੀ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਇੱਕ ਪ੍ਰਤਿਨਿਧੀ ਮੰਡਲ ਦੀ ਵਿਭਾਗ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਹੋਈ ਜਿਸ ਵਿੱਚ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਕੇ 30 ਮਈ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਹੋ ਜਾਵੇਗਾ। ਜਿਸ ਤੋਂ ਬਾਅਦ ਐਸੋਸੀਏਸ਼ਨ ਨੇ ਆਪਣਾ ਬਾਈਕਾਟ ਮੁਲਤਵੀ ਕੀਤੇ ਜਾਣ ਦੀ ਘੋਸ਼ਣਾ ਕਰ ਦਿੱਤੀ। ਉਨ੍ਹਾਂ ਇੱਹ ਵੀ ਕਿਹਾ ਕਿ ਜੇ 30 ਮਈ ਤੱਕ ਸਾਡੀ ਮੰਗਾਂ ਦਾ ਹੱਲ ਨਹੀਂ ਕੱਢਿਆ ਗਿਆ ਤਾਂ ਉਹ ਮੁੜ ਸੰਘਰਸ਼ ਕਰਨ ਨੂੰ ਮਜਬੂਰ ਹੋ ਜਾਣਗੇ। ਸਾਰੇ ਕਰਮਚਾਰੀ ਮੁੜ ਕੰਮਾਂ ਤੇ ਵਾਪਸ ਆ ਗਏ ਹਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: