ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੁਨੀਅਨ ਨੇ ਕੈਬਨਿਟ ਮੰਤਰੀ ਦੀ ਕੋਠੀ ਦੇ ਮੁਹਰੇ ਰੋਸ਼ ਪ੍ਰਦਰਸ਼ਨ ਕੀਤਾ

ਅੱਜ ਪੰਜਾਬ ਰੋਡਵੇਜ਼ ਅਤੇ ਪਨਸਬ ਕੰਟਰੈਕਟ ਵਰਕਰਜ਼ ਯੁਨੀਅਨ (ਪੰਜਾਬ) ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੇ ਪਾਵਰਕਾਮ ਹਾਉਸ, ਸਿਵਲ ਲਾਈਨ ਕਾਦੀਆਂ ਚ ਧਰਨਾ ਦਿੱਤਾ ਅਤੇ ਰੋਸ਼ ਪ੍ਰਦਰਸ਼ਨ ਕੀਤਾ। ਇੱਸ ਮੋਕੇ ਤੇ ਯੁਨੀਅਨ ਦੇ ਚੇਅਰਮੈਨ ਬਲਵਿੰਦਰ ਸਿੰਘ,ਸੂਬਾ ਜਨਰਲ ਸੱਕਤਰ ਬਲਜੀਤ ਸਿੰਘ ਗਿੱਲ ਅਤੇ ਗੁਰਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ

ਪੰਜਾਬ ਚ ਕਾਂਗਰਸ ਪਾਰਟੀ ਨੇ ਸੱਤਾ ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸੇ ਤਰ੍ਹਾਂ 10 ਮਈ 2021 ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦੇ ਸਬੰਧ ਚ ਲੁਧਿਆਣਾ ਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਜਿਸ ਵਿੱਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕਮੇਟੀ ਦੇ ਸਬ ਮੈਂਬਰ ਸਨ। ਪਰ ਅਜੇ ਤੱਕ ਮੁਲਾਜ਼ਮਾਂ ਦੀ ਮੰਗਾਂ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਮਹਿਲਾਂਵਾ ਲਈ ਬਸਾਂ ਚ ਸਫ਼ਰ ਕਰਨ ਦੀ ਮੁਫ਼ਤ ਸਕੀਮ ਤਾਂ ਚਾਲੂ ਕਰ ਦਿੱਤੀ ਹੈ ਪਰ ਬਸਾਂ ਦੀ ਤਾਦਾਦ ਨਹੀਂ ਵਧਾਈ ਹੈ। ਉਨ੍ਹਾਂ ਕਿਹਾ ਕਿ ਕੰਡਕਟਰਾਂ ਅਤੇ ਡਰਾਈਵਰਨਾਂ ਦੀ ਮੰਗਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ। ਇਨ੍ਹਾਂ ਆਗੂਆਂ ਨੇ ਅੱਗੇ ਕਿਹਾ ਕਿ ਹੁਣ 2022 ਚ ਪੰਜਾਬ ਚ ਵਿਧਾਨ ਸਭਾ ਚੋਣਾਂ ਆਉਣ ਵਾਲੀਆਂ ਹਨ। ਅਤੇ ਲੀਡਰਾਂ ਨੇ ਸਾਡੇ ਦਰ ਤੇ ਵੋਟਾਂ ਲੈਣ ਲਈ ਆਉਣਾ ਹੈ। ਉਨ੍ਹਾਂ ਕਿਹਾ ਕਿ ਜੇ ਸਾਡੀਆਂ ਮੰਗਾਂ ਤੁਰੰਤ ਮਨਜ਼ੂਰ ਨਹੀਂ ਕੀਤੀਆਂ ਜਾਂਦੀਆਂ ਤਾਂ ਆਉਣ ਵਾਲੀ ਵਿਧਾਨ ਸਭਾ ਚੋਣਾਂ ਮੋਕੇ ਇਨ੍ਹਾਂ ਨੇਤਾਂਵਾ ਨੂੰ ਕਿਸੇ ਵੀ ਪਿੰਡ ਚ ਵੜਨ ਨਹੀਂ ਦਿੱਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ। ਇੱਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੀ ਕੋਠੀ ਦਾ ਘੇਰਾਉ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੋਕੇ ਤੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੂੰ ਯੁਨੀਅਨ ਆਗੂਆਂ ਨੇ ਮੰਗ ਪੱਤਰ ਵੀ ਦਿੱਤਾ। ਇੱਸ ਮੋਕੇ ਤੇ ਤ੍ਰਿਪਤ ਬਾਜਵਾ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਮੰਗਾ ਬਾਰੇ ਪੰਜਾਬ ਸਰਕਾਰ ਵਿਚਾਰ ਕਰ ਰਹੀ ਹੈ। ਅਤੇ ਉਨਾਂ੍ਹ ਦੀਆਂ ਮੰਗਾਂ ਤੇ ਵਿਚਾਰ ਵਟਾਂਦਰਾ ਜਾਰੀ ਹੈ। ਇੱਸ ਮੋਕੇ ਤੇ ਜਗਦੀਪ ਦਾਲਮ, ਭੁਪਿੰਦਰ ਸਿੰਘ ਸਰਾਂ, ਰਾਜਬੀਰ ਸਿੰਘ, ਗੁਰਜੀਤ ਸਿੰਘ, ਸੋਹਨ ਲਾਲ ਸਮੇਤ ਵੱਡੀ ਗਿਣਤੀ ਚ ਯੁਨੀਅਨ ਨੇਤਾ ਅਤੇ ਕਰਮਚਾਰੀ ਮੋਜੂਦ ਸਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: