ਕਾਂਗਰਸੀ ਦੇ ਕਈ ਸਰਪੰਚ ਨਸ਼ੇ ਦੇ ਕਾਰੋਬਾਰ ਚ : ਗੁਰਇਕਬਾਲ ਸਿੰਘ ਮਾਹਲ

ਅਕਾਲੀ ਦਲ (ਬਾਦਲ) ਹਲਕਾ ਕਾਦੀਆਂ ਦੇ ਅਕਾਲੀ ਦਲ (ਬਾਦਲ) ਦੇ ਸੀਨਿਅਰ ਆਗੂ ਗੁਰਇਕਬਾਲ ਸਿੰਘ ਮਾਹਲ ਨੇ ਕਾਦੀਆਂ ਚ ਆਪਣੀ ਪਾਰਟੀ ਦਾ ਸ਼ਕਤੀ ਪ੍ਰਦਰਸ਼ਨ ਕੀਤਾ। ਇੱਸ ਮੋਕੇ ਤੇ ਹਜ਼ਾਰਾਂ ਦੀ ਤਾਦਾਦ ਚ ਰੈਲੀ ਚ ਮੋਜੂਦ ਵਰਕਰਾਂ ਨੂੰ ਸੰਬੋਧਣ ਕਰਦੀਆਂ

ਉਨ੍ਹਾਂ ਕਾਂਗਰਸ ਪਾਰਟੀ ਤੇ ਦੋਸ਼ ਲਗਾਇਆ ਹੈ ਕਿ ਉਸਦੇ ਕਾਂਗਰਸੀ ਸਰਪੰਚ ਸ਼ਰੇਆਮ ਨਸ਼ਿਆਂ ਦੇ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਦੀਆਂ ਚ ਵੀ ਕਾਂਗਰਸੀ ਨੇਤਾ ਦੀ ਸ਼ਹਿ ਤੇ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਹੈ। ਪਰ ਪੁਲੀਸ ਇਸ ਕਾਰੋਬਾਰ ਨੂੰ ਸਮਾਪਤ ਕਰਵਾਉਣ ਚ ਨਾਕਾਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੋਜਵਾਨਾਂ ਨੂੰ ਨੋਕਰੀ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ। ਨਵਜੋਤ ਸਿੰਘ ਸਿਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾਉਣ ਦੇ ਨਾਲ ਲੋਕਾਂ ਦੇ ਮਸਲੇ ਹੱਲ ਨਹੀਂ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਿਧੂ ਨੂੰ ਆਪਣੀ ਕੁਰਸੀ ਨਾਲ ਪਿਆਰ ਹੈ ਜਨਤਾ ਨਾਲ ਕੋਈ ਪਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬਾਦਲ) ਦੀ ਸਰਕਾਰ ਆਉਣ ਤੇ ਖੇਤੀ ਬਿਲਾਂ ਦੇ ਵਿਰੋਧ ਚ ਸ਼ਹੀਦ ਹੋਏ ਕਿਸਾਨਾਂ ਦੇ ਇੱਕ ਪਾਰਿਵਾਰਿਕ ਮੈਂਬਰ ਨੂੰ ਸਰਕਾਰੀ ਨੋਕਰੀ ਦਿੱਤੀ ਜਾਵੇਗੀ। ਇੱਸ ਮੋਕੇ ਤੇ ਨਗਰ ਕੋਂਸਲ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਮਾਹਲ, ਜਤਿੰਦਰ ਪਾਲ ਸਿੰਘ ਵਿੱਕੀ, ਅਮਰਇਕਬਾਲ ਸਿੰਘ ਮਾਹਲ, ਮਲਕੀਅਤ ਸਿੰਘ ਸਰਪੰਚ ਨਾਥਪੁਰ ਸਮੇਤ ਵੱਡੀ ਗਿਣਤੀ ਚ ਅਕਾਲੀ ਵਰਕਰ ਮੋਜੂਦ ਸਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: