ਬਬੀਤਾ ਖੋਸਲਾ ਪੰਜਾਬ ਮਹਿਲਾ ਕਮਿਸ਼ਨ ਦੀ ਆਨਰੇਰੀ ਕਾਉਂਸਲਰ ਨਿਯੁਕਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤਿ ਮਨੀਸ਼ਾ ਗੁਲਾਟੀ ਨੇ ਸ਼੍ਰੀਮਤਿ ਬਬੀਤਾ ਖੋਸਲਾ ਪਤਨੀ ਸ਼੍ਰੀ ਰਾਜੇਸ਼ ਮਸੀਹ ਵਾਸੀ ਮੁਹੱਲਾ ਬਾਲਮੀਕੀ ਕਾਦੀਆਂ ਜ਼ਿਲਾ ਗੁਰਦਾਸਪੁਰ ਨੂੰ ਕਾਦੀਆਂ ਵਿਖੇ ਬਤੌਰ ਕਾਉਂਸਲਰ ਆਨਰੇਰੀ ਤੌਰ ਤੇ ਅਗਲੇ ਹੁਕਮਾਂ ਤੱਕ ਨਿਯੁਕਤ ਕੀਤਾ ਹੈ। ਸ਼੍ਰੀਮਤਿ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਉਹ ਕਾਦੀਆਂ ਇਲਾਕੇ ਦੀਆਂ ਔਰਤਾਂ ਨੂੰ ਆ ਰਹੀਆਂ ਸਮੱਸਿਆਂਵਾ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਜਾਣੂ ਕਰਵਾਉਣਗੇ। ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾ ਸਕੇ। ਉਨ੍ਹਾਂ ਕਿਹਾ ਹੈ ਕਿ ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ 2001 ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਪੰਜਾਬ ਮਹਿਲਾ ਕਮਿਸ਼ਨ ਵਚਨਬੱਧ ਹੈ। ਇੱਸ ਨਿਯੁਕਤੀ ਤੇ ਹਲਕਾ ਕਾਦੀਆਂ ਦੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਬਬੀਤਾ ਖੋਸਲਾ ਨੂੰ ਹਾਰ ਪਹਿਨਾਕੇ ਅਤੇ ਮੁੰਹ ਮਿੱਠਾ ਕਰਵਾਕੇ ਵਧਾਈ ਦਿੱਤੀ। ਦੂਜੇ ਪਾਸੇ ਬਬੀਤਾ ਖੋਸਲਾ ਨੇ ਕਿਹਾ ਹੈ ਕਿ ਕੋਈ ਵੀ ਮਹਿਲਾਂ ਉਨ੍ਹਾਂ ਕੋਲ ਕਿਸੇ ਵੀ ਸਮੇਂ ਆਕੇ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਜੋ ਵੀ ਜ਼ਿੰਮੇਦਾਰੀ ਸੌਂਪੀ ਗਈ ਹੈ ਉਸਨੂੰ ਉਹ ਇਮਾਨਦਾਰੀ ਨਾਲ ਅਦਾ ਕਰਣਗੇ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: