ਸਿਹਤ ਵਿਭਾਗ ਵੱਲੋਂ ਐਸ ਐਨ ਕਾਲਜ ਚ ਕੋਵਿਡ-19 ਦੇ ਬਚਾਅ ਲਈ ਟੀਕਾਕਰਨ ਕੈਂਪ ਆਯੋਜਿਤ ਕੀਤਾ ਗਿਆ

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਖੇ ਸਿਹਤ ਵਿਭਾਗ ਵੱਲੋਂ ਐਮ ਐਮ ੳ ਕਾਦੀਆਂ ਸ਼ੀ੍ਰ ਨਿਰੰਕਾਰ ਸਿੰਘ ਇੰਚਾਰਜ ਸੀ ਐਚ ਸੀ ਕਾਦੀਆਂ ਦੀ ਅਗਵਾਈ ਹੇਠ ਕੋਵਿਡ-19 ਦੇ ਬਚਾੳ ਵਾਸਤੇ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ ਕੀਤਾ ਗਿਆ। ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੂੰ ਕੋਵਿਡ-19 ਦੇ ਬਚਾੳ ਲਈ ਟੀਕੇ ਲਗਾਏ ਗਏ। ਕਾਲਜ ਦੇ ਕਾਰਜਕਾਰੀ ਪਿੰ੍ਰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਨੇ ਸਿਹਤ ਵਿਭਾਗ ਵੱਲੋਂ ਕਾਲਜ ਦੇ ਸਟਾਫ਼ ਤੇ ਵਿਦਿਆਰਥੀ ਵਰਗ ਲਈ ਲਗਾਏ ਕੈਂਪ ਲਈ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ-19 ਦੇ ਬਚਾੳ ਵਾਸਤੇ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਚਾਹੀਦੀ ਹੈ। ਕੈਂਪਸ ਅੰਦਰ ਕੋਵਿਡ ਦੇ ਬਚਾੳ ਲਈ ਹੁਕਮਾਂ ਅਨੁਸਾਰ ਡੋਜ਼ ਲਗਾਉਣੀ ਜਰੂਰੀ ਹੈ। ਇੱਸ ਮੋਕੇ ਕਾਰਜਕਾਰੀ ਪਿੰ੍ਰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਤੋਂ ਪ੍ਰੋਫ਼ੈਸਰ ਕੁਲਵਿੰਦਰ ਸਿੰਘ,ਪ੍ਰੋਫ਼ੈਸਰ ਸੁਖਪਾਲ ਕੌਰ, ਸਪੁਰਡੈਂਟ ਕਮਲਜੀਤ ਸਿੰਘ, ਸਿਹਤ ਵਿਭਾਗ ਵੱਲੋਂ ਇੰਸਪੈਕਟਰ ਕੁਲਬੀਰ ਸਿੰਘ, ਮੈਡਮ ਨੀਲਮ ਕੁਮਾਰੀ, ਸਤਪਾਲ ਸਿੰਘ, ਬਲਵਿੰਦਰ ਸਿੰਘ ਅਤੇ ਸਹਾਇਕ ਅਮਰੀਕ ਸਿੰਘ ਹਾਜ਼ਰ ਸਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: