ਪੰਜਾਬ ਦਾ ਕਿਸਾਨ ਦੇਸ਼ ਦੀ ਸਰਹਦ ਹੋਵੇ ਜਾਂ ਦਿਲੀ ਦੀ ਆਪਣੇ ਖ਼ੂਨ ਦੀ ਬਲਿ ਦੇਣ ਚ ਅੱਗੇ: ਅਬਦੁਲ ਹਫ਼ੀਜ਼

ਉਘੇ ਸਮਾਜ ਸੇਵਕ ਸ਼੍ਰੀ ਅਬਦੁਲ ਹਫ਼ੀਜ਼ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਚ ਦੇਸ਼ ਭਗਤੀ ਦੀ ਭਾਵਨਾ ਕੂਟ ਕੂਟਕੇ ਭਰੀ ਹੈ। ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਚ ਭਾਜਪਾ ਦੀ ਸਰਕਾਰ ਇੱਸ ਸਰਹਦੀ ਸੂਬੇ ਦੀ ਸਾਰ ਨਹੀਂ ਲੈ ਰਹੀ ਹੈ। ਉਨ੍ਹਾਂ ਦੀ ਦੇਸ਼ ਭਗਤੀ ਚ ਸ਼ੱਕ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ ਖ਼ਤਮ ਕਰਨ ਲਈ ਕਿਸਾਨੀ ਤੇ ਹਮਲਾ ਕੀਤਾ ਗਿਆ ਹੈ। ਅਤੇ ਕਿਸਾਨਾਂ ਨੂੰ ਮਜਬੂਰ ਹੋਕੇ ਦਿੱਲੀ ਦੀ ਸਰਹਦਾਂ ਤੇ ਧਰਨਾ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਤੇ ਇੱਸ ਸਮੇਂ ਤੱਕ ਸੈਂਕੜੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇੱਸੇ ਤਰ੍ਹਾਂ ਦੇਸ਼ ਦੀ ਰੱਖਿਆ ਕਰਦੇ ਹੋਏ ਪੰਜਾਬ ਦੇ ਹੀ ਜਾਂਬਾਜ਼ ਨੋਜਵਾਨ ਦੇਸ਼ ਦੀ ਸਰਹਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤ ਦਾ ਜਾਮ ਪੀ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੀ ਦਿਨੀਂ ਪੁੰਛ ਚ ਜਿਨ੍ਹਾਂ ਜਵਾਨਾਂ ਨੇ ਦੇਸ਼ ਦੀ ਰੱਖਿਆ ਲਈ ਜਾਨਾਂ ਵਾਰ ਦਿੱਤੀਆਂ ਹਨ ਉਨ੍ਹਾਂ ਚ ਤਿੰਨਾਂ ਸ਼ਹੀਦਾਂ ਦਾ ਸਬੰਧ ਪੰਜਾਬ ਨਾਲ ਸੀ। ਸ਼੍ਰੀ ਅਬਦੁਲ ਹਫ਼ੀਜ਼ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਤੁਰੰਤ ਖੇਤੀ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: