ਅਕਾਲੀ-ਬਸਪਾ ਗਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਵੇਗਾ: ਮਾਹਲ

ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਗੁਰਇਕਬਾਲ ਸਿੰਘ ਮਾਹਲ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਅੱਜ ਹਲਕਾ ਕਾਦੀਆਂ ਦੇ ਪਿੰਡ ਮੱਲੋਵਾਲ, ਭੈਣੀ ਪਸਵਾਲ ਅਤੇ ਨਵੀਆਂ ਬਾਗੜੀਆਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ. ਮਾਹਲ ਨੇ ਦਾਅਵਾ ਕੀਤਾ ਕਿ, ਪੰਜਾਬ ਦੇ ਲੋਕ ਕਾਂਗਰਸ ਦੇ ਰਾਜ ਤੋਂ ਤੰਗ ਆ ਚੁੱਕੇ ਹਨ, ਜਿਸ ਕਾਰਨ ਸੂਬੇ ਵਿਚ ਅਕਾਲੀ-ਬਸਪਾ ਦੇ ਹੱਕ ਵਿਚ ਪੂਰੀ ਹਨੇਰੀ ਚੱਲ ਰਹੀ ਹੈ। ਗਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸੂਬੇ ਵਿਚ ਮਜ਼ਬੂਤ ਤੇ ਟਿਕਾਊ ਸਰਕਾਰ ਬਣਾਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਤੋਂ ਲੋਕ ਠੱਗੇ-ਠੱਗੇ ਮਹਿਸੂਸ ਕਰ ਰਹੇ ਹਨ ਕਿਉਂਕਿ ਕਾਂਗਰਸ ਨੇ ਘਰ-ਘਰ ਨੌਕਰੀ ਦੇਣ ਅਤੇ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵਿਚ ਬੇਰੁਜ਼ਗਾਰੀ ਵਿਚ ਵੱਡਾ ਵਾਧਾ ਹੋਇਆ ਹੈ ਅਤੇ ਨਸ਼ਾ ਘਰ-ਘਰ ਵਿਚ ਤਬਾਹੀ ਮਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਵਾਅਦੇ ਨਹੀਂ, ਕੰਮ ਵੇਖਦੇ ਹਨ ਅਤੇ ਪਿਛਲੀਆਂ ਅਕਾਲੀ ਸਰਕਾਰਾਂ ਦੇ ਜਨ ਕਲਿਆਣ ਵਾਲੇ ਕੰਮ ਅੱਜ ਵੀ ਲੋਕ ਚੇਤੇ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਗਰੀਬਾਂ ਨੂੰ ਸਹੂਲਤਾਂ ਦਿੱਤੀਆਂ ਜਦੋਂਕਿ ਕਾਂਗਰਸ ਨੇ ਇਹ ਸਹੂਲਤਾਂ ਖੋਹੀਆਂ ਹਨ। ਸ. ਮਾਹਲ ਨੇ ਕਿਹਾ ਕਿ ਅਕਾਲੀ-ਬਸਪਾ ਸਰਕਾਰ ਆਉਣ ‘ਤੇ ਕਾਂਗਰਸ ਸਰਕਾਰ ਵਲੋਂ ਬੰਦ ਕੀਤੀਆਂ ਸਾਰੀਆਂ ਲੋਕ ਭਲਾਈ ਯੋਜਨਾਵਾਂ ਮੁੜ ਬਹਾਲ ਕੀਤੀਆਂ ਜਾਣਗੀਆਂ। ਇਸ ਮੌਕੇ ਜੋਗਾ ਸਿੰਘ ਮਿੱਠਾ, ਸੁਖਵੰਤ ਸਿੰਘ, ਬਾਬਾ ਪਰਮਜੀਤ ਸਿੰਘ ਮੱਲੋਵਾਲ, ਤੀਰਥ ਸਿੰਘ, ਸੋਨੂੰ, ਰਾਜੂ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਸੁੱਚਾ ਸਿੰਘ ਅਤੇ ਕੁਲਬੀਰ ਸਿੰਘ ਆਦਿ ਵੀ ਹਾਜ਼ਰ ਸਨ।
Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: