ਕਾਦੀਆਂ ਚ ਵੈਕਸੀਨੇਸ਼ਨ ਕੈਂਪ ਦਾ ਲਗਾਇਆ ਗਿਆ

ਅੱਜ ਭਾਰਤ ਵਿਕਾਸ ਪ੍ਰੀਸ਼ਦ ਕਾਦੀਆਂ ਦੇ ਸਹਿਯੋਗ ਨਾਲ ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਸਿਵਲ ਸਰਜਨ ਡਾਕਟਰ ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ ਐਮ ਉ ਡਾਕਟਰ ਜਤਿੰਦਰ ਸਿੰਘ ਗਿੱਲ ਦੀ ਨਿਗਰਾਣੀ ਹੇਠ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੀ ਦੇਖ-ਰੇਖ ਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇੱਸ ਮੌਕੇ ਤੇ ਅਮਿਤ ਕੁਮਾਰ ਫ਼ਾਰਮਾਸਿਸਟ ਅਤੇ ਉਨ੍ਹਾਂ ਦੀ ਟੀਮ ਨੇ ਵੱਡੀ ਤਾਦਾਦ ਚ ਲੋਕਾਂ ਨੂੰ ਕੋਰੋਨਾਵਾਈਰਸ ਤੋਂ ਬਚਾਅ ਲਈ ਟੀਕੇ ਲਗਾਏ। ਇੱਸ ਮੋਕੇ ਤੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਅੱਜ ਬੂਸਟਰ ਟੀਕੇ ਵੀ ਲਗਾਏ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਆਪਣੇ ਕੋਵਿਡ ਵੈਕਸੀਨੇਸ਼ਨ ਕਰਵਾਉਣ। ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮੁਕੇਸ਼ ਵਰਮਾਂ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਚ ਹੋਰ ਕੈਂਪ ਲਗਵਾਉਣਗੇ। ਇੱਸ ਮੋਕੇ ਤੇ ਜਸਬੀਰ ਸਿੰਘ ਸਮਰਾ, ਪਵਨ ਕੁਮਾਰ, ਸੰਜੀਤਪਾਲ ਸਿੰਘ ਸੰਧੂ, ਵਿਨੋਦ ਕੁਮਾਰ ਆਦਿ ਮੋਜੂਦ ਸਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: