ਕਾਦੀਆਂ ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਚੜ੍ਹਾਏ

ਅੱਜ ਕਾਦੀਆਂ ਚ ਆਮ ਆਦਮੀ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਪਹੁੰਚ ਕੇ ਉਨ੍ਹਾਂ ਦੇ ਬੁੱਤ ਤੇ ਫੁਲ ਮਾਲਾ ਚੜ੍ਹਾ ਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਜੋ ਕੌਮ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀ ਹੈ ਉਹ ਕੌਮ ਕਦੇ ਵੀ ਤਰਕੀ ਨਹੀਂ ਕਰ ਸਕਦੀ। ਇਸ ਮੌਕੇ ਤੇ ਆਪ ਆਗੂ ਅਸ਼ਵਨੀ ਵਰਮਾ, ਬਬੀਤਾ ਖੋਸਲਾ, ਅਵਤਾਰ ਸਿੰਘ ਭਾਟੀਆ ਸਮੇਤ ਵੱਡੀ ਗਿਣਤੀ ਚ ਆਪ ਵਰਕਰ ਮੌਜੂਦ ਸਨ। ਦੂਜੇ ਪਾਸੇ ਕਲਾਸ ਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਐਸ ਐਸ ਬਾਜਵਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਪ੍ਰਭਾਕਰ ਚੌਂਕ ਚ ਏ ਐਨ ਉ ਰੂਹੀ ਭਗਤ ਦੀ ਅਗਵਾਈ ਚ ਸਫ਼ਾਈ ਕੀਤੀ। ਇੱਸ ਮੌਕੇ ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: