ਚੋਹਲਾ ਸਾਹਿਬ ਵਿਖੇ ਜਾਣ ਵਾਲੀਆਂ ਸੰਗਤਾਂ ਦੇ ਠਹਿਰਨ ਲਈ ਪ੍ਰਸਿੱਧ ਸਮਾਜ ਸੇਵੀ ਜੋਗਿੰਦਰ ਸਿੰਘ ਸੰਧੂ ਵੱਲੋਂ ਕੀਤੇ ਗਏ ਵਿਸ਼ੇਸ਼ ਪ੍ਰਬੰਧ

ਉਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਸੰਧੂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚੌਹਲਾ ਸਾਹਿਬ ਲਈ ਰਵਾਨਾ ਹੋਣ ਵਾਲੀ   ਸੰਗਤ ਦੇ ਰਹਿਣ ਅਤੇ ਖਾਣ-ਪੀਣ ਦਾ ਵਿਸ਼ੇਸ਼ ਪ੍ਰਬੰਧ ਸਥਾਨਕ ਸੰਧੂ ਡ੍ਰੀਮਲੈਂਡ ਪੈਲੇਸ ਵਿਖੇ ਗਿਆ।  ਇਸ ਤੋਂ ਪਹਿਲਾਂ ਜੋਗਿੰਦਰ ਸਿੰਘ ਸੰਧੂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਉਪਰੰਤ ਅਤੁੱਟ ਲੰਗਰ ਵਰਤਾਇਆ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਧੂ ਡਰੀਮਲੈਂਡ ਪੈਲੇਸ ਦੇ ਮਾਲਕ ਜੋਗਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੂਰ-ਦੁਰਾਡੇ ਤੋਂ ਆਉਣ ਵਾਲੇ 200 ਦੇ ਕਰੀਬ ਸ਼ਰਧਾਲੂਆਂ ਲਈ ਲੰਗਰ ਅਤੇ ਠਹਿਰਣ  ਦਾ ਪ੍ਰਬੰਧ ਕੀਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਜੋ ਵੀ ਚੋਹਲਾ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ ਉਹ ਸਫ਼ਰ ਦੀ   ਥਕਾਵਟ ਕਾਰਨ ਇੱਥੇ ਰੁਕਣਾ ਚਾਹੁੰਦੇ ਹਨ ਉਨ੍ਹਾਂ ਦਾ ਸਵਾਗਤ ਕੀਤਾ ਜਾਂਦਾ ਹੈ  ।  ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੇ ਖੰਡਿਆਲਾ ਸੈਣੀਆਂ  ਤੋਂ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਇਸ ਵਿਸ਼ਾਲ ਸੰਗਤ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਮੱਥਾ ਟੇਕ ਕੇ ਸੁੱਖਣਾ ਮੰਗਦੇ ਹਨ ਅਤੇ ਆਪਣੀ ਸੁੱਖਣਾ ਪੂਰੀ ਕਰਨ ਉਪਰੰਤ ਬਾਬਾ ਜੀ ਦੇ ਦਰਸ਼ਨਾਂ ਲਈ ਆਉਂਦੇ ਹਨ ਅਤੇ ਸੰਗਤਾਂ ਦੀ ਸੇਵਾ ਕਰਕੇ ਜੋ ਸਫ਼ਲਤਾ ਮਿਲਦੀ ਹੈ, ਉਹ ਵਰਨਣਯੋਗ ਹੈ।  ਇਸ ਮੌਕੇ ਉਨ੍ਹਾਂ ਨਾਲ ਬਾਬਾ ਨਿਸ਼ਾਨ ਸਿੰਘ, ਬਾਬਾ ਸਰਵਣ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ ਸਾਬਕਾ ਬਲਾਕ ਸਮਿਤੀ ਮੈਂਬਰ, ਹੰਸਾ ਸਿੰਘ ਮਨਸੂਰਕੇ, ਦਰਸ਼ਨ ਸਿੰਘ ਲੀਲਕਲਾਂ, ਬਾਬਾ ਜਸਪਾਲ ਸਿੰਘ, ਬਾਬਾ ਸਰਦੂਲ ਸਿੰਘ, ਦਿਲਬਾਗ ਸਿੰਘ ਸੰਧੂ, ਸਿਕੰਦਰ ਸਿੰਘ, ਜਗਜੀਵਨ ਸਿੰਘ  ਵੀਰ ਪ੍ਰਤਾਪ ਸਿੰਘ, ਅਨਮੋਲਕ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।
Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: