ਜਗਰੂਪ ਸਿੰਘ ਸੇਖਵਾਂ ਨੇ ਨਸ਼ੇ ਦੀ ਭੇਂਟ ਚੜ੍ਹੇ ਯੁਵਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਜਗਰੂਪ ਸਿੰਘ ਸੇਖਵਾ ਪਿਛਲੇ ਦਿਨੀਂ ਨਸ਼ੇ ਦੀ ੳਵਰ ਡੋਜ਼ ਲੈਣ ਵਾਲੇ ਨੋਜਵਾਨ ਸ਼ੁਭਮ ਦੀ ਮੌਤ ਤੇ ਅਫ਼ਸੋਸ ਪਰਗਟ ਕਰਨ ਲਈ ਮਿਰਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਸ ਦੇ ਘਰ ਪਹੁੰਚੇ।

ਉਨ੍ਹਾਂ ਪੀੜਿਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੀਆਂ ਕਿਹਾ ਕਿ ਪੰਜਾਬ ਦਾ ਨੌਜਵਾਨ ਨਸ਼ੇ ਦੀ ਦਲਦਲ ਚ ਫ਼ਸ ਚੁੱਕਿਆ ਹੈ। ਨੋਜਵਾਨਾਂ ਨੂੰ ਇਸ ਦਲਦਲ ਤੋਂ ਬਾਹਰ ਕੱਢਣ ਲਈ ਆਪ ਸਰਕਾਰ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨਸ਼ਾ ਵਪਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਨਸ਼ਿਆਂ ਦੇ ਕਾਰੋਬਾਰ ਖ਼ਤਮ ਕਰ ਦੇਣ ਵਰਨਾ ਉਨ੍ਹਾਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਦਲ (ਬਾਦਲ) ਆਗੂ ਜਰਨੈਲ ਸਿੰਘ ਮਾਹਲ ਨੇ ਵੀ ਸ਼ੁਭਮ ਦੇ ਪਰਿਵਾਰ ਨਾਲ ਉਸਦੇ ਘਰ ਜਾ ਕੇ ਦੁੱਖ ਸਾਂਝਾ ਕੀਤਾ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: