ਜਗਰੂਪ ਸੇਖਵਾਂ ਦੀ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨਾਲ ਮੁਲਾਕਾਤ ਹੋਈ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਅੱਜ ਵਿਸ਼ੇਸ਼ ਮੁਲਾਕਾਤ ਹੋਈ। ਇਸ ਮੁਲਾਕਾਤ ਚ ਉਨ੍ਹਾਂ ਨੇ ਭਗਵੰਤ ਮਾਨ ਨੂੰ ਪੰਜਾਬ ਦੇ 17ਵੇਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੇ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਪ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਪੰਜਾਬ ਚ ਆਪ ਦੀ ਸਰਕਾਰ ਬਣਨ ਤੇ ਮੁਬਾਰਕਬਾਦ ਦਿੱਤੀ। ਦੂਜੇ ਪਾਸੇ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਆਪ ਦੀ ਸਰਕਾਰ ਹਲਕੇ ਦੇ ਵਿਕਾਸ ਕਾਰਜਾਂ ਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੇਰੇ ਸਵਰਗਵਾਸੀ ਪਿਤਾ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਹਲਕੇ ਦੀ ਸੇਵਾ ਕੀਤੀ ਅਤੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਮੈਂ ਉਨ੍ਹਾਂ ਦੇ ਨਕਸ਼ੇ ਕਦਮ ਤੇ ਚੱਲਦੀਆਂ ਹਲਕੇ ਦੇ ਵਿਕਾਸ ਚ ਕੋਈ ਕਮੀ ਨਹੀਂ ਰਹਿਣ ਦਿਆਂਗਾ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: