ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿਖ ਕੇ ਗੰਨਾ ਕਾਸ਼ਤਕਾਰਾਂ ਦੇ ਬਕਾਇਆ ਦੇਣ ਦੀ ਮੰਗ ਕੀਤੀ

ਵਿਧਾਨ ਸਭਾ ਹਲਕਾ ਕਾਦੀਆਂ ਦੇ ਐਮ ਐਲ ਏ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਗੰਨਾਂ ਕਾਸ਼ਤਕਾਰਾਂ ਦੀਆਂ ਬਕਾਇਆ ਅਦਾਇਗੀਆਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਅਦਾਇਗੀਆਂ ਨਾ ਹੋਣਾ ਖ਼ਰੀਦ ਅਤੇ ਸਪਲਾਈ ਰੈਗੂਲੇਸ਼ਨ ਐਕਟ 1953 ਅਤੇ ਗੰਨਾ ਕੰਟਰੋਲ ਆਰਡਰ 1966 ਦੀ ਧਾਰਾ 15 ਦੇ ਉਪਬੰਧਾਂ ਦੀ ਉਲੰਘਣਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ 2021-22 ਦੀ ਪਿੜਾਈ ਸੀਜ਼ਨ ਲਗਪਗ ਖ਼ਤਮ ਹੋ ਗਿਆ ਹੈ। ਅਤੇ ਜ਼ਿਆਦਾਤਰ ਖੰਡ ਮਿੱਲਾਂ ਬੰਦ ਹੋ ਗਈਆਂ ਹਨ। ਕੁੱਝ ਜੋ ਅਜੇ ਚੱਲ ਰਹਿਆਂ ਹਨ ਉਨ੍ਹਾਂ ਵੱਲੋਂ ਅਗਲੇ 10-15 ਦਿਨਾਂ ਦੇ ਅੰਦਰ ਪਿੜਾਈ ਨੂੰ ਪੂਰਾ ਕਰਨ ਦੀ ਸੰਭਾਵਨਾ ਹੈ। ਸਹਿਕਾਰੀ ਖੰਡ ਮਿਲਾਂ ਹੁਣ ਤੱਕ ਕਿਸਾਨਾਂ ਦੇ ਕੁੱਲ ਭੁਗਤਾਨ ਦਾ 50 ਫ਼ੀਸਦੀ ਵੀ ਜਾਰੀ ਕਰਨ ਚ ਅਸਮਰਥ ਰਹੀਆਂ ਹਨ। 18 ਮਾਰਚ 2022 ਤੱਕ 280।70 ਕਰੋੜ ਰੁਪਏ ਮਿੱਲਾਂ ਦਾ ਬਕਾਇਆ ਬਣਦਾ ਹੈ। ਜਦਕਿ ਪ੍ਰਾਈਵੇਟ ਖੰਡ ਮਿੱਲਾਂ ਵੱਲ ਕਿਸਾਨਾਂ ਦਾ 513 ਕਰੋੜ ਰੁਪਏ ਦੀ ਰਕਮ ਅਜੇ ਬਕਾਏ ਵਜੋਂ ਖੜੀ ਹੈ। ਉਨ੍ਹਾਂ ਮੁੱਖ ਮੰਤਰੀ ਦੇ ਹਲਕੇ ਚ 2020-21 ਸੀਜ਼ਨ ਦੇ 85 ਲੱਖ ਰੁਪਏ ਅਤੇ 2021-22 ਸੀਜ਼ਨ ਦੇ 19 ਕਰੋੜ ਰੁਪਏ ਦੀ ਅਦਾਇਗੀ ਨਾ ਹੋਣ ਦੀ ਗੱਲ ਕਹੀ ਹੈ। ਜਦਕਿ ਫ਼ਗਵਾੜਾ ਖੰਡ ਮਿੱਲ ਨੇ ਸੀਜ਼ਨ 2020-21 ਦੇ 7 ਕਰੋੜ ਰੁਪਏ ਦਾ ਭੁਗਤਾਨ ਕਿਸਾਨਾਂ ਨੂੰ ਅਜੇ ਤੱਕ ਨਹੀਂ ਕੀਤਾ ਹੈ। ਪ੍ਰਤਾਪ ਬਾਜਵਾ ਨੇ ਲਿਖੀ ਚਿੱਠੀ ਚ ਇਹ ਵੀ ਲਿਖਿਆ ਹੈ ਕਿ ਪੰਜਾਬ ਸਰਕਾਰ ਨੇ 2021-22 ਸੀਜ਼ਨ ਲਈ ਗੰਨੇ ਦੀ ਖ਼ਰੀਦ ਕੀਮਤ ਵਧਾ ਕੇ 360 ਰੁਪਏ ਪ੍ਰਤੀ ਕੁਇੰਟਲ ਕੀਤੀ ਸੀ ਜੋ ਪਿਛਲੇ ਸੀਜ਼ਨ ਚ 310 ਰੁਪਏ ਪ੍ਰਤਿ ਕੁਇੰਟਲ ਸੀ। ਇਸ ਵਾਧੇ ਵਿੱਚੋਂ ਪ੍ਰਾਈਵੇਟ ਖੰਡ ਮਿੱਲਾਂ ਨੂੰ 35 ਰੁਪਏ ਪ੍ਰਤੀ ਕੁਇੰਟਲ ਅਦਾ ਕਰਨ ਦੀ ਸਹਿਮਤੀ ਦਿੱਤੀ ਸੀ। ਪਰ ਅਧਿਕਾਰੀਆਂ ਵੱਲੋਂ ਗੰਨਾਂ ਕਾਸ਼ਤਕਾਰਾਂ ਦੇ ਆਧਾਰ ਨੰਬਰ ਅਤੇ ਬੈਂਕ ਖਾਤਾ ਨੰਬਰ ਅੱਪਡੇਟ ਨਾਂ ਹੋਣ ਕਾਰਨ ਇਹ ਅਦਾਇਗੀਆਂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਅਣਗਹਿਲੀ ਦੀ ਵਜ੍ਹਾ ਕਰ ਕੇ ਹੋਈ ਇਸ ਦੇਰੀ ਕਾਰਨ ਕਿਸਾਨਾਂ ਦਾ ਪੰਜਾਬ ਸਰਕਾਰ ਵੱਲ ਕਰੀਬ 130 ਕਰੋੜ ਰੁਪਏ ਦਾ ਬਕਾਇਆ ਖੜਾ ਹੋ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਬiੰਧਤ ਅਧਿਕਾਰੀਆਂ ਨੂੰ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਕਮ ਦਾ ਤੁਰੰਤ ਭੁਗਤਾਨ ਕਰਨ ਵਾਸਤੇ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: