ਪ੍ਰਤਾਪ ਬਾਜਵਾ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਨੇਤਾ ਲਈ ਮਜ਼ਬੂਤ ਦਾਅਵੇਦਾਰ

ਪੰਜਾਬ ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਸ਼ਰਮਨਾਕ ਹਾਰ ਤੋਂ ਬਾਅਦ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਨੇਤਾ ਲਈ ਪ੍ਰਤਾਪ ਸਿੰਘ ਬਾਜਵਾ ਨੂੰ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਪ੍ਰਤਾਪ ਸਿੰਘ ਬਾਜਵਾ ਜੋਕਿ ਰਾਜ ਸਭਾ ਮੈਂਬਰ ਹਨ ਅਤੇ ਕਾਦੀਆਂ ਵਿਧਾਨ ਸਭਾ ਹਲਕਾ ਦੀ ਚੋਣ ਜਿੱਤ ਚੁੱਕੇ ਹਨ ਉਨ੍ਹਾਂ ਨੂੰ ਕਾਂਗਰਸ ਸਮਰਥਕ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦਾ ਨੇਤਾ ਬਣਾਉਣ ਲਈ ਆਵਾਜ਼ ਚੁੱਕਣ ਲੱਗੇ ਹਨ। ਕਾਗਰਸ ਦੇ ਕੁੱਝ ਨਾਮਵਰ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਚ ਪਾਰਟੀ ਨੂੰ ਉਭਾਰਨ ਲਈ ਇੱਸ ਸਮੇਂ ਕੇਵਲ ਪ੍ਰਤਾਪ ਸਿੰਘ ਬਾਜਵਾ ਦਾ ਹੀ ਅਜਿਹਾ ਚਿਹਰਾ ਹੈ ਜੋ ਕਾਂਗਰਸ ਦੀ ਪੰਜਾਬ ਚ ਹੋਂਦ ਨੂੰ ਬਚਾਉਣ ਦੀ ਤਾਕਤ ਰਖਦਾ ਹੈ। ਕਾਦੀਆਂ ਸ਼ਹਿਰ ਜਿਥੋਂ ਦੇ ਵੋਟਰਾਂ ਕਾਰਨ ਪ੍ਰਤਾਪ ਸਿੰਘ ਬਾਜਵਾ ਦੀ ਜਿੱਤ ਸੰਭਵ ਹੋ ਸਕੀ ਹੈ ਦੇ ਵੋਟਰਾਂ ਦਾ ਕਹਿਣਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਜਾਵੇ। ਤਾਕਿ ਉਹ ਕਾਂਗਰਸ ਦੀ ਡੁੱਬਦੀ ਕਿਸ਼ਤੀ ਨੂੰ ਕਿਨਾਰੇ ਲਗਾ ਸਕਣ। ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਕਾਂਗਰਸ ਦੀ ਆਪਸੀ ਲੜਾਈ ਨੇ ਪਾਰਟੀ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਪ੍ਰਤਾਪ ਬਾਜਵਾ ਦੇ ਸਮਰਥਕਾਂ ਜਿਨ੍ਹਾਂ ਚ ਅਨਿਲ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਨਰਿੰਦਰ ਸਿੰਘ, ਵਿਪਿਨ ਕੁਮਾਰ ਸਮੇਤ ਅਨੇਕ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ (ਆਈ) ਦਾ ਪ੍ਰਧਾਨ ਵੀ ਬਣਾਏ ਜਾਣ ਦੀ ਮੰਗ ਕੀਤੀ ਗਈ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: