ਸੜਕ ਹਾਦਸੇ ਚ ਨੌਜਵਾਨ ਦੀ ਮੌਤ

ਅੱਜ ਦੇਰ ਸ਼ਾਮ ਕਾਦੀਆਂ ਦੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਦੂਜਾ ਸਾਥੀ ਇਸ ਹਾਦਸੇ ਚ ਸਖ਼ਤ ਜ਼ਖ਼ਮੀ ਹੋ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਏਜਾਜ਼ ਅਹਿਮਦ ਪੁੱਤਰ ਜ਼ੁਬੈਰ ਅਹਿਮਦ (23) ਵਾਸੀ ਸਿਵਲ ਲਾਈਨ ਕਾਦੀਆਂ ਆਪਣੇ ਇਕ ਦੋਸਤ ਨਾਲ ਮੋਟਰਸਾਈਕਲ ਤੇ ਕਾਦੀਆਂ ਵਾਪਸ ਆ ਰਿਹਾ ਸੀ। ਜਦੋਂ ਉਹ ਕਾਹਲਵਾਂ ਮੋੜ ਨੇੜੇ ਪਹੁੰਚਿਆ ਤਾਂ ਇਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਇਜਾਜ਼ ਅਹਿਮਦ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਚ ਜ਼ਖ਼ਮੀ ਹੋ ਗਿਆ। ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: