ਬੀ ਐਸ ਸੀ ਤੀਸਰਾ ਸਮੈਸਟਰ ਦਾ ਸ਼ਾਨਦਾਰ ਨਤੀਜਾ ਰਿਹਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨ ਕੀਤੇ ਨਤੀਜੇ ਬੀ ਐਸ ਸੀ ਤੀਸਰਾ ਸਮੈਸਟਰ ਵਿਚੋਂ ਸਿੱਖ ਨੈਸ਼ਨਲ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਇਸ ਸ਼ਾਨਦਾਰ ਨਤੀਜੇ ਬਾਰੇ ਕਾਲਜ ਪ੍ਰਿੰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਨੇ

ਜਾਣਕਾਰੀ ਦਿੰਦੀਆਂ ਦੱਸਿਆ ਕਿ ਬੀ ਐਸ ਸੀ ਸਮੈਸਟਰ ਤੀਸਰਾ ਨਾਨ ਮੈਡੀਕਲ ਅਤੇ ਕੰਪਿਊਟਰ ਸਾਇੰਸ ਵਿਚੋਂ ਮੁਸਕਾਨ ਨੇ 90.75 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ ਸਥਾਨ ਜਦਕਿ ਅਮਨਪ੍ਰੀਤ ਕੌਰ ਨੇ 87.75 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਅੰਕਾਂਸ਼ਾ ਠਾਕੁਰ ਨੇ 85.75 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ। 19 ਵਿਦਿਆਰਥੀਆਂ ਨੇ ਫ਼ਸਟ ਡਵੀਜ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਂਅ ਰੋਸ਼ਣ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਲਈ ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾਕਟਰ ਬਲਚਰਨਜੀਤ ਸਿੰਘ ਭਾਟੀਆ ਨੇ ਕਾਲਜ ਪ੍ਰਿੰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ, ਸਮੂਹ ਸਟਾਫ਼ ਤੇ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: