ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੁੱਚੜਖ਼ਾਨੇ ਅਤੇ ਮੀਟ ਦੀ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋਂ ਫੋLਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਬੁੱਚੜਖ਼ਾਨੇ ਅਤੇ ਮੀਟ ਦੀਆਂ ਦੁਕਾਨਾਂ ਕਲ 14 ਅਪਰੈਲ 2022 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਗਵਾਨ ਮਹਾਂਵੀਰ ਜਯੰਤੀ ਦਾ ਪਵਿੱਤਰ ਦਿਹਾੜਾ ਮਿਤੀ 14 ਅਪਰੈਲ 2022 ਨੂੰ ਮਨਾਇਆ ਜਾ ਰਿਹਾ ਹੈ। ਇਸ ਦੀ ਧਾਰਮਿਕ ਮਹੱਤਤਾ ਅਤੇ ਉਪਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: