ਸ਼ਿਵ ਸੈਨਾ ਪੰਜਾਬ ਦਾ ਮਾਹੌਲ ਖ਼ਰਾਬ ਕਰਨ ‘ਚ ਲੱਗੀ

ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਪੰਜਾਬ ਦੀ ਸਕੱਤਰ ਬਬੀਤਾ ਖੋਸਲਾ ਨੇ ਅੱਜ ਸ਼ਿਵ ਸੈਨਾ ਵੱਲੋਂ ਪਟਿਆਲਾ ‘ਚ ਮਾਹੌਲ ਨੂੰ ਖ਼ਰਾਬ ਕਰਵਾਉਣ ਦਾ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਕਈ ਦਹਾਕਿਆਂ ਤੱਕ ਅੱਤਵਾਦ ਦਾ ਸਾਹਮਣਾ ਕੀਤਾ ਹੈ। ਇੱਥੇ ਹਰ ਧਰਮ ਦੇ ਲੋਕ ਆਪਸੀ ਪਿਆਰ ਅਤੇ ਭਾਈਚਾਰਾ ਬਣਾਕੇ ਰਹਿ ਰਹੇ ਹਨ। ਪਰ ਸ਼ਿਵ ਸੈਨਾ ਸ਼ਾਰਟ ਕੱਟ ਰਾਹੀਂ ਰਾਜਨੀਤੀ ‘ਚ ਆਪਣਾ ਦਬਦਬਾ ਬਣਾਉਣ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ਚ ਆਪ ਸਰਕਾਰ ਰਾਜ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਸਿੱਖ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਭੜਕਾਹਟ ‘ਚ ਨਾ ਆਕੇ ਰਾਜ ਦਾ ਮਾਹੌਲ ਖ਼ਰਾਬ ਨਾ ਕਰਨ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: