ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਗਵਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਦੀ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੰਗਵਾਂ ਬਲਾਕ ਕਾਹਨੂੰਵਾਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ , ਜਿਸ ਵਿੱਚ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸ. ਬਲਬੀਰ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਇਸ ਮੌਕੇ ਜਿੱਥੇ ਸਕੂਲ ਦੇ ਵੱਖ -ਵੱਖ ਦੇ ਕਲਾਸਾਂ ਹੋਣਹਾਰ ਵਿਦਿਆਰਥੀਆਂ ਨੂੰ ਵੱਖ ਵੱਖ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਲਿਆਂ ਵਿੱਚ ਹਿੱਸੇ ਲੈਣ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਵਿਕਾਸ ਵਿੱਚ ਹਿੱਸਾ ਪਾਉਣ ਵਾਲੇ ਸਮਾਜਿਕ ਭਾਈਚਾਰੇ ਦੇ ਲੋਕਾਂ ਨੂੰ ਸਨਮਾਨ

ਚਿੰਨ ਦਿੱਤੇ ਗਏ । ਇਸ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਭੰਗਵਾਂ ਪੜ੍ਹਾਈ , ਸਹਿ-ਵਿੱਦਿਅਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਉਨ੍ਹਾਂ ਨੇ ਬੱਚਿਆਂ ਦੀਆਂ ਪ੍ਰਾਪਤੀਆਂ, ਅਧਿਆਪਕਾਂ ਦੀ ਮਿਹਨਤ, ਪਿੰਡ ਵਾਸੀਆਂ ਦੇ ਸਹਿਯੋਗ, ਸਕੂਲ ਦਾ ਅਨੁਸਾਸ਼ਨ ਹਰੇਕ ਚੀਜ਼ ਦੀ ਬਹੁਤ ਤਾਰੀਫ਼ ਕੀਤੀ। ਉਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਉਠਾਉਣ ਲਈ ਆਪਣੇ ਬੱਚਿਆਂ ਨੂੰ ਨੇੜਲੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜਿਸ ਦੀ ਮਾਪਿਆਂ , ਪਿੰਡ ਵਾਸੀਆਂ ਅਤੇ ਮਹਿਮਾਨਾਂ ਵੱਲੋਂ ਖ਼ੂਬ ਪ੍ਰਸੰਸ਼ਾ ਕੀਤੀ ਗਈ। ਬੱਚਿਆਂ ਦੇ ਹੱਥਾਂ ਵਿੱਚ ਟਰਾਫੀਆਂ ਅਤੇ ਗਲਾਂ ਵਿੱਚ ਮੈਡਲ ਦੇਖ ਕੇ ਮਾਪੇ ਬੇਹੱਦ ਖੁਸ਼ ਨਜ਼ਰ ਆਏ। ਅਧਿਆਪਕਾ ਰਣਜੀਤ ਕੌਰ ਦੇ ਕੰਮ ਕਰਨ ਦੇ ਤਰੀਕੇ , ਵਿਵਹਾਰ ਅਤੇ ਸਮਰਪਣ ਦੀ ਭਾਵਨਾ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਪੱਤਰ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਪਿੰਡ ਦੇ ਸਰਪੰਚ ਸ.ਪਰਜੀਤ ਸਿੰਘ, ਮਹਿੰਦਰ ਸਿੰਘ( ਪੰਚਾਇਤ ਮੈਂਬਰ), ਰਣਜੀਤ ਸਿੰਘ ( ਸਾਬਕਾ ਸਰਪੰਚ), ਅਮਰਜੀਤ ਸਿੰਘ , ਕਲਰਕ ਮਨਜਿੰਦਰ ਸਿੰਘ, ਸੈਂਟਰ ਮੁੱਖ ਅਧਿਆਪਕਾ ਪਰਮਜੀਤ ਕੌਰ ,ਪਿੰਡ ਦੇ ਸੂਝਵਾਨ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਰਹੇ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: