ਸਰਕਾਰੀ ਰਸਤੇ ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਲਾਇਆ

ਨੇੜਲੇ ਪਿੰਡ ਠੱਕਰ ਸੰਧੂ ਵਾਸੀ ਸਾਹਿਬ ਸਿੰਘ ਪੁੱਤਰ ਤਰਸੇਮ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਹੀ ਪਿੰਡ ਦੇ ਇੱਕ ਵਿਅਕਤੀ ਵੱਲੋਂ ਸਰਕਾਰੀ ਰਸਤੇ ਤੇ ਨਾਜਾਇਜ਼ ਕਬਜ਼ਾ ਕਰ ਕੇ ਖੇਤੀ ਕਰ ਦਿੱਤੀ ਗਈ ਹੈ। ਜਿਸਦੇ ਚੱਲਦੀਆਂ ਉੱਥੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਸਤਾ ਛੋਟਾ ਹੋ ਜਾਣ ਕਾਰਨ ਸੜਕ ਹਾਦਸੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ ਉੱਨ੍ਹਾਂ ਨੇ ਉਸ ਦੇ ਘਰ ਚ ਵੀ ਹਮਲਾ ਕੀਤਾ ਹੈ। ਅਤੇ ਪਰਿਵਾਰਿਕ ਮੈਂਬਰਾ ਨੂੰ ਵੀ ਧਮਕਿਆਂ ਦਿੱਤੀਆਂ ਜਾ ਰਹੀ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਰਸਤੇ ਚ ਹੋਏ ਕਬਜ਼ੇ ਨੂੰ ਖ਼ਤਮ ਕਰਵਾਇਆ ਜਾਵੇ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: