4 ਸਾਲਾ ਬੱਚੀ ਨਾਲ ਹੋਏ ਬਲਾਤਕਾਰ ਤੇ ਮੁੱਖ ਮੰਤਰੀ ਖ਼ਾਮੋਸ਼ ਕਿਉਂ: ਬੀਬੀ ਚਰਨਜੀਤ ਕੌਰ ਬਾਜਵਾ

ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਵਿਧਾਇਕ ਸ਼੍ਰੀਮਤਿ ਚਰਨਜੀਤ ਕੌਰ ਬਾਜਵਾ ਨੇ ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਚ 4 ਸਾਲਾ ਬੱਚੀ ਨਾਲ ਹੋਏ ਬਲਾਤਕਾਰ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦਾਅਵਾ ਕਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਘਟਨਾ ਨੂੰ ਲੈ ਕੇ ਕਿਉਂ ਖ਼ਾਮੋਸ਼ ਹਨ। ਉਨ੍ਹਾਂ ਵੱਲੋਂ ਇੱਕ ਵੀ ਸ਼ਬਦ ਪੀੜਿਤ ਪਰਵਾਰ ਦੇ ਹੋਸਲੇ ਲਈ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਮੇਰੀ ਆਤਮਾ ਨੂੰ ਝਿੰਝੋਰ ਕੇ ਰੱਖ ਦਿੱਤਾ ਹੈ। ਇਸ ਘਟਨਾ ਨਾਲ ਪੰਜਾਬ ਦੇ ਲੋਕਾਂ ਦਾ ਸਿਰ ਨੀਵਾਂ ਹੋਇਆ ਹੈ। ਉਨ੍ਹਾਂ ਕਥਿਤ ਦੋਸ਼ੀLਆਂ ਨੂੰ ਫੜ ਕੇ ਸਖ਼ਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵਰਾਤਰੇ ਅਤੇ ਕੰਜਕਾ ਮੌਕੇ ਇਸ ਤਰਾਂ ਦੀ ਘਟਨਾ ਵਾਪਰਨਾ ਸਾਡੇ ਸਮਾਜ ਚ ਕਲੰਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਤੀ ਅਤੇ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਘਟਨਾ ਨਾਲ ਗਹਿਰਾ ਸਦਮਾ ਪੁੱਜਾ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: