75 ਸਾਲਾਂ ਤੱਕ ਰਾਜ ਕਰਨ ਵਾਲੀ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰ ਰਹਿਆਂ ਹਨ: ਬਬੀਤਾ ਖੋਸਲਾ

ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਸਕੱਤਰ ਬਬੀਤਾ ਖੋਸਲਾ ਨੇ ਕਿਹਾ ਹੈ ਕਿ ਪੰਜਾਬ ਚ ਪਿਛਲੇ ਦੋ ਤਿੰਨ ਦਿਨਾਂ ਤੋਂ ਬਿਜਲੀ ਸੰਕਟ ਆਇਆ ਹੋਇਆ ਹੈ। ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ 75 ਸਾਲਾਂ ਤੋਂ ਰਾਜ ਕਰਨ ਵਾਲੀ ਪਾਰਟੀਆਂ ਪੰਜਾਬ ‘ਚ ਦੋ ਮਹੀਨੇ ਤੋਂ ਵੀ ਘੱਟ ਸਮੇਂ ‘ਚ ਸੱਤਾ ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋਸ਼ ਦੇ ਰਹੇ ਹਨ ਕਿ ਆਪ ਦੀ ਸਰਕਾਰ ਦੇ ਚੱਲਦੀਆਂ ਬਿਜਲੀ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ (ਬਾਦਲ) ਵਰਗੀ ਪਾਰਟੀਆਂ ਨੇ ਦੇਸ਼ ਅਤੇ ਪੰਜਾਬ ‘ਚ 75 ਸਾਲ ਰਾਜ ਕੀਤਾ। ਉਨ੍ਹਾਂ ਤਾਂ 75 ਸਾਲਾਂ ‘ਚ ਕੁੱਝ ਨਹੀਂ ਕੀਤਾ ਪਰ ਆਪ ਤੋਂ ਉਮੀਦ ਕਰ ਰਹੇ ਹਨ ਕਿ ਇੱਕੋ ਦਿਨ ‘ਚ ਇਹ ਮਸਲਾ ਹੱਲ ਹੋ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੁਣ ਗੁਮਰਾਹ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਵਿਗੜੀਆਂ ਹੋਇਆ ਨਿਜ਼ਾਮ ਮਿਲਿਆ ਹੈ ਜਿਸ ਨੂੰ ਪਟਰੀ ਤੇ ਲਿਆਉਣ ਲਈ ਕਾਫ਼ੀ ਸਮਾਂ ਅਤੇ ਮਿਹਨਤ ਦੀ ਲੋੜ ਹੈ। ਅਸੀਂ ਪੰਜਾਬ ਨੂੰ ਨੰਬਰ ਵਨ ਦਾ ਸੂਬਾ ਬਣਾਵਾਂਗੇ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: