ਭਗਵੰਤ ਮਾਨ ਅਸਤੀਫ਼ਾ ਦੇਣ: ਪ੍ਰਤਾਪ ਬਾਜਵਾ

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇ ਵਾਲਾ ਦੀ ਮਾਨਸਾ ਦੇ ਨੇੜੇ ਹੋਈ ਹੱਤਿਆ ਤੇ ਗਹਿਰਾ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਪੱਤਰਕਾਰ ਨਾਲ ਗੱਲਬਾਤ ਕਰਦੀਆਂ ਕਿਹਾ ਹੈ ਕਿ ਸਿੱਧੂ ਮੂਸੇ ਵਾਲਾ ਦਾ ਕਤਲ ਰਾਜਨੀਤਿਕ ਕਤਲ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕਾਂਗਰਸ ਦੀ ਸਾਬਕਾ ਵਿਧਾਇਕਾ ਸ਼੍ਰੀਮਤੀ ਚਰਨਜੀਤ ਕੌਰ ਬਾਜਵਾ ਨੇ ਵੀ ਸਿੱਧੂ ਮੂਸੇ ਵਾਲਾ ਦੀ ਹੱਤਿਆ ਤੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁੱਝ ਅਜਿਹੀ ਸ਼ਖ਼ਸੀਅਤਾਂ ਜਿਨ੍ਹਾਂ ‘ਚ ਗਾਇਕ ਵੀ ਸ਼ਾਮਲ ਹਨ ਜਿਨ੍ਹਾਂ ਦੀ ਜਾਨ ਨੂੰ ਹਮੇਸ਼ਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਦੀ ਸੁਰੱਖਿਆ ਵਾਪਸ ਕਰਨਾ ਮਾਨ ਸਰਕਾਰ ਦੀ ਵੱਡੀ ਗ਼ਲਤੀ ਸੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: