ਮਾਝਾ ਸੰਘਰਸ਼ ਕਮੇਟੀ ਨੇ ਵਿਧਾਇਕ ਤ੍ਰਿਪਤ ਬਾਜਵਾ ਨੂੰ ਮੰਗ ਪੱਤਰ ਦਿੱਤਾ

ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਫ਼ਤਿਹਗੜ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਉਨ੍ਹਾਂ ਦੀ ਕਾਦੀਆਂ ਸਥਿਤ ਰਿਹਾਇਸ਼ ਗਾਹ ਤੇ ਆਪਣੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਇਸ ਪੱਤਰ ‘ਚ ਮੰਗ ਕੀਤੀ ਗਈ ਹੈ ਕਿ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਕਰਵਾਈ ਜਾਵੇ। ਗੰਨੇ ਦੇ ਬਕਾਇਆ, ਮੱਕੀ, ਮੂੰਗੀ, ਸੂਰਜਮੁਖੀ ਅਤੇ ਬਾਸਮਤੀ ਦੀਆਂ ਫ਼ਸਲਾਂ ਦੀ ਐਮ ਐਸ ਪੀ ਤੇ ਸਰਕਾਰੀ ਖ਼ਰੀਦ ਦੀ ਗਰੰਟੀ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸੇ ਤਰਾਂ ਬਿਜਲੀ ਦੀ 6 ਘੰਟੇ ਦੀ ਸਪਲਾਈ ਯਕੀਨੀ ਬਣਾਏ ਜਾਣ ਦੀ ਵੀ ਮੰਗ ਕੀਤੀ ਗਈ ਹੈ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: