ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਝੜਪ ‘ਚ 5 ਵਿਅਕਤੀ ਜ਼ਖ਼ਮੀ, ਇੱਕ ਦੀ ਹਾਲਤ ਨਾਜ਼ੁਕ

ਨੇੜਲੇ ਪਿੰਡ ਲੀਲ ਕਲਾਂ-ਨੰਗਲ ਰੋਡ ਤੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਖ਼ੂਨੀ ਝੜਪ ‘ਚ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜਦਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕਾਦੀਆਂ ਥਾਣਾ ਦੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਚਰਨ ਸਿੰਘ ਅਤੇ ਗੁਰਮੁਖ ਸਿੰਘ ਵਾਸੀ ਕਾਹਲਵਾਂ ਦਾ ਜ਼ਮੀਨ ਦੇ ਰਸਤੇ ਨੂੰ ਲੈ ਕੇ ਲੰਬੇ ਸਮੇਂ ਤੋਂ ਝਗੜਾ ਚਲਾ ਆ ਰਿਹਾ ਸੀ।

ਅੱਜ ਗੁਰਮੁਖ ਸਿੰਘ ਪੁੱਤਰ ਜੀਤ ਸਿੰਘ, ਕੁਲਵੰਤ ਸਿੰਘ ਪੁੱਤਰ ਗੁਰਮੁੱਖ ਸਿੰਘ ਆਪਣੇ ਅੱਠ ਨੌ ਸਾਥੀਆਂ ਨਾਲ ਗੰਡਾਸੇ, ਤਲਵਾਰਾਂ ਅਤੇ ਤੇਜ਼ਧਾਰ ਹਥਿਆਰ ਲੈ ਕੇ ਜ਼ਮੀਨ ਤੇ ਪੁੱਜਿਆ ਅਤੇ ਵਿਰੋਧੀ ਪਾਰਟੀ ਤੇ ਹਮਲਾ ਕਰ ਦਿੱਤਾ। ਇਸ ਝਗੜੇ ‘ਚ ਜੋਗਾ ਸਿੰਘ ਪੁੱਤਰ ਮੇਜਰ ਸਿੰਘ, ਹਰਪ੍ਰੀਤ ਸਿੰਘ ਪੁੱਤਰ ਚਰਨ ਸਿੰਘ, ਅਮਨਪ੍ਰੀਤ ਸਿੰਘ ਪੁੱਤਰ ਚਰਨ ਸਿੰਘ, ਗੁਰਮੀਤ ਸਿੰਘ ਪੁੱਤਰ ਚਰਨ ਸਿੰਘ,ਗੁਰਮੀਤ ਸਿੰਘ ਪੁੱਤਰ ਗੁਰਮੇਜ ਸਿੰਘ ਅਤੇ ਚਰਨ ਸਿੰਘ ਪੁੱਤਰ ਸੁਲੱਖਣ ਸਿੰਘ ਜ਼ਖ਼ਮੀ ਹੋ ਗਏ। ਇਸ ਹਮਲੇ ਚ ਜੋਗਾ ਸਿੰਘ ਪੁੱਤਰ ਮੇਜਰ ਸਿੰਘ ਅਤੇ ਹਰਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਨੂੰ ਗੰਭੀਰ ਸੱਟਾਂ ਵੱਜਣ ਕਾਰਨ ਡਾਕਟਰਾਂ ਨੇ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਜੋਗਾ ਸਿੰਘ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ। ਗੁੰਡਾ ਗਰਦੀ ਦੇ ਇਸ ਨੰਗੇ ਨਾਚ ਨੂੰ ਕਿਸੇ ਰਾਹਗੀਰ ਨੇ ਆਪਣੇ ਮੋਬਾਈਲ ਤੋਂ ਵੀਡੀੳ ਬਣਾ ਕੇ ਕੈਦ ਕਰ ਲਿਆ। ਵੀਡੀੳ ‘ਚ ਅੱਠ ਨੋ ਵਿਅਕਤੀ ਹਥਿਆਰਾਂ ਨਾਲ ਲੈਸ ਹੋਕੇ ਕੁੱਝ ਵਿਅਕਤੀਆਂ ਨੂੰ ਦਾਤਰ, ਤਲਵਾਰਾਂ ਅਤੇ ਗੰਡਾਸੀਆਂ ਨਾਲ ਬੁਰੀ ਤਰਾਂ ਕੁੱਟ ਮਾਰ ਕਰ ਰਹੇ ਸਨ। ਪੁਲੀਸ ਅਧਿਕਾਰੀ ਮੰਗਲ ਸਿੰਘ ਨੇ ਦੱਸਿਆ ਕਿ ਦੋਵੇਂ ਪਾਰਟੀਆਂ ਦੇ ਲੋਕ ਹਸਪਤਾਲ ‘ਚ ਦਾਖ਼ਲ ਹਨ। ਪੁਲੀਸ ਮਾਮਲੇ ਦੀ ਛਾਨਬੀਣ ਕਰ ਰਹੀ ਹੈ। ਅਤੇ ਜੋ ਜੋ ਵਿਅਕਤੀ ਕਸੂਰਵਾਰ ਹੋਣਗੇ ਉਨ੍ਹਾਂ ਦੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Recommended for you:

Zeen is a next generation WordPress theme. It’s powerful, beautifully designed and comes with everything you need to engage your visitors and increase conversions.

%d bloggers like this: